ਪੂਨਮ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮਾਨਸਾ ਵਜੋਂ ਅਹੁਦਾ ਸੰਭਾਲਿਆ

Jun 17, 2026 - 15:10
Jun 17, 2026 - 15:15
LATEST NEWS
Logo
ਪੂਨਮ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮਾਨਸਾ ਵਜੋਂ  ਅਹੁਦਾ ਸੰਭਾਲਿਆ
“ਪੂਨਮ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮਾਨਸਾ ਵਜੋਂ ਅਹੁਦਾ ਸੰਭਾਲਿਆ”
Favicon
Read more on newswaala.com
17 Jun 2026
https://newswaala.com/phh/Punjabi/poonam-singh-assumes-charge-as-additional-deputy-commissioner-general-mansa
Google News
ਪੂਨਮ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮਾਨਸਾ ਵਜੋਂ  ਅਹੁਦਾ ਸੰਭਾਲਿਆ
ਮਾਨਸਾ 16 ਜੂਨ : 2014 ਬੈਚ ਦੇ ਸੀਨੀਅਰ ਪੀ.ਸੀ.ਐਸ. ਅਧਿਕਾਰੀ ਪੂਨਮ ਸਿੰਘ ਨੇ ਅੱਜ ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਪੂਨਮ ਸਿੰਘ ਪ੍ਰਸ਼ਾਸਨਿਕ ਸੇਵਾਵਾਂ ਦਾ ਵਿਸ਼ਾਲ ਅਤੇ ਪ੍ਰਭਾਵਸ਼ਾਲੀ ਤਜਰਬਾ ਰੱਖਦੇ ਹਨ। ਇਸ ਤੋਂ ਪਹਿਲਾਂ ਉਹ ਮਾਨਸਾ ਜ਼ਿਲ੍ਹੇ ਦੀ ਸਬ ਡਵੀਜ਼ਨ ਸਰਦੂਲਗੜ੍ਹ ਵਿਖੇ ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ.) ਅਤੇ ਮਾਨਸਾ ਦੇ ਸਹਾਇਕ ਕਮਿਸ਼ਨਰ ਵਜੋਂ ਸਫਲਤਾਪੂਰਵਕ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਉਹ ਬਠਿੰਡਾ ਅਤੇ ਲੁਧਿਆਣਾ ਵਰਗੇ ਮਹੱਤਵਪੂਰਨ ਜ਼ਿਲ੍ਹਿਆਂ ਵਿੱਚ ਵੀ ਵਧੀਕ ਡਿਪਟੀ ਕਮਿਸ਼ਨਰ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਬਾਖੂਬੀ ਨਿਭਾ ਚੁੱਕੇ ਹਨ।
ਅਹੁਦਾ ਸੰਭਾਲਣ ਉਪਰੰਤ ਪੂਨਮ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣਾ, ਸਰਕਾਰੀ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਅਤੇ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਲੋਕ-ਭਲਾਈ ਅਤੇ ਪਾਰਦਰਸ਼ੀ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਜ਼ਿਲ੍ਹਾ ਪ੍ਰਸ਼ਾਸਨ ਨੂੰ ਉਮੀਦ ਹੈ ਕਿ ਪੂਨਮ ਸਿੰਘ ਦੇ ਤਜਰਬੇ ਅਤੇ ਯੋਗ ਅਗਵਾਈ ਨਾਲ ਮਾਨਸਾ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਵਧੇਰੇ ਲਾਭ ਪ੍ਰਾਪਤ ਹੋਵੇਗਾ।

Shivam Madaan Shivam Madaan is an Indian digital media entrepreneur and journalist from Punjab, India. He is the founder of multiple digital media ventures under Bytes Internet Media Network, including Hindustan Metro, Filmi Bytes, and NewsWaala. Known for his digital-first vision and media innovation, Shivam Madaan has worked towards building modern online news and entertainment platforms focused on fast, engaging, and accessible journalism.