‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਤਹਿਤ ਜਵਾਹਰ ਨਵੋਦਿਆ ਵਿਦਿਆਲਿਆ ਕਾਉਣੀ ਵਿਖੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਸਿਹਤ ਵਿਭਾਗ ਵੱਲੋਂ ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਤਹਿਤ ਜਵਾਹਰ ਨਵੋਦਿਆ ਵਿਦਿਆਲਿਆ ਪਿੰਡ ਕਾਉਣੀ ਵਿਖੇ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਅਤੇ ਮੱਛਰਾਂ ਦੀ ਪੈਦਾਇਸ਼ ਰੋਕਣ ਬਾਰੇ ਜਾਗਰੂਕ ਕੀਤਾ ਗਿਆ।
ਫਰੀਦਕੋਟ/ਸਾਦਿਕ 15 ਮਈ : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਤੇ ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਤੇ ਜ਼ਿਲਾ ਐਪੀਡੀਮੋਲੋਜਿਸਟ ਡਾ. ਹਿਮਾਂਸ਼ੂ ਗੁਪਤਾ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ. ਅਰਸ਼ਦੀਪ ਸਿੰਘ ਬਰਾੜ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀ. ਐਚ. ਸੀ. ਜੰਡ ਸਾਹਿਬ ਦੀ ਯੋਗ ਅਗਵਾਈ ਵਿੱਚ ਪਿੰਡ ਕਾਉਣੀ ਦੇ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਸ਼ੁਕਰਵਾਰ ਡੇਂਗੂ ਤੇ ਵਾਰ ਤਹਿਤ ਬੱਚਿਆ ਨੂੰ ਡੇਂਗੂ ਮੱਛਰ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਕੇ ਕੀਤਾ ਜਾਗਰੂਕ l
ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਅਰਸ਼ਦੀਪ ਸਿੰਘ ਬਰਾੜ ਨੇ ਦੱਸਿਆ ਕਿ ਸਾਨੂੰ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਤਹਿਤ ਹਰ ਹਫ਼ਤੇ ਸਾਨੂੰ ਕੁਲਰਾ, ਗਮਲਿਆਂ, ਪੰਛੀਆਂ ਦੇ ਪੀਣ ਵਾਲੇ ਪਾਣੀ ਵਾਲੇ ਕਟੋਰੇ ਆਦਿ, ਫਰਿਜ਼ ਦੀ ਟਰੇਅ, ਆਦਿ ਦਾ ਪਾਣੀ ਸੁੱਖਾ ਦੇਣਾ ਚਾਹੀਦਾ ਹੈ ਅਤੇ ਖੁੱਲ੍ਹੇ ਏਰੀਏ ਵਿੱਚ ਪਏ ਭਾਂਡੇ ਆਦਿ ਨੂੰ ਮੁੱਦਾ ਮਾਰ ਦੇਣਾ ਚਾਹੀਦਾ ਹੈ,ਘਰ ਵਿੱਚ ਪਿਆ ਫਾਲਤੂ ਕਬਾੜ ਦਾ ਸਮਾਨ, ਪੁਰਾਣੇ ਟਾਇਰਾਂ ਆਦਿ ਨੂੰ ਛੱਤ ਥੱਲੇ ਰੱਖਣਾ ਚਾਹੀਦਾ ਹੈ, ਪਾਣੀ ਦੀਆਂ ਟੈਂਕੀਆਂ ਨੂੰ ਢਕ ਕੇ ਰੱਖਣਾ ਚਾਹੀਦਾ ਹੈ ਤਾਂ ਜੋ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ l

