NewsWaala.com | Punjabi News - Shivam Madaan

‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਤਹਿਤ ਜਵਾਹਰ ਨਵੋਦਿਆ ਵਿਦਿਆਲਿਆ ਕਾਉਣੀ ਵਿਖੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ
ਫਰੀਦਕੋਟ/ਸਾਦਿਕ 15 ਮਈ : ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਤੇ ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਤੇ ਜ਼ਿਲਾ ਐਪੀਡੀਮੋਲੋਜਿਸਟ ਡਾ. ਹਿਮਾਂਸ਼ੂ ਗੁਪਤਾ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ. ਅਰਸ਼ਦੀਪ ਸਿੰਘ ਬਰਾੜ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀ. ਐਚ. ਸੀ. ਜੰਡ ਸਾਹਿਬ ਦੀ ਯੋਗ ਅਗਵਾਈ ਵਿੱਚ ਪਿੰਡ ਕਾਉਣੀ ਦੇ ਜਵਾਹਰ ਨਵੋਦਿਆ ਵਿਦਿਆਲਿਆ ਵਿਖੇ ਸ਼ੁਕਰਵਾਰ ਡੇਂਗੂ ਤੇ ਵਾਰ ਤਹਿਤ ਬੱਚਿਆ ਨੂੰ ਡੇਂਗੂ ਮੱਛਰ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਕੇ ਕੀਤਾ ਜਾਗਰੂਕ l

ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਅਰਸ਼ਦੀਪ ਸਿੰਘ ਬਰਾੜ ਨੇ ਦੱਸਿਆ ਕਿ ਸਾਨੂੰ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਤਹਿਤ ਹਰ ਹਫ਼ਤੇ ਸਾਨੂੰ ਕੁਲਰਾ, ਗਮਲਿਆਂ, ਪੰਛੀਆਂ ਦੇ ਪੀਣ ਵਾਲੇ ਪਾਣੀ ਵਾਲੇ ਕਟੋਰੇ ਆਦਿ, ਫਰਿਜ਼ ਦੀ ਟਰੇਅ, ਆਦਿ ਦਾ ਪਾਣੀ ਸੁੱਖਾ ਦੇਣਾ ਚਾਹੀਦਾ ਹੈ ਅਤੇ ਖੁੱਲ੍ਹੇ ਏਰੀਏ ਵਿੱਚ ਪਏ ਭਾਂਡੇ ਆਦਿ ਨੂੰ ਮੁੱਦਾ ਮਾਰ ਦੇਣਾ ਚਾਹੀਦਾ ਹੈ,ਘਰ ਵਿੱਚ ਪਿਆ ਫਾਲਤੂ ਕਬਾੜ ਦਾ ਸਮਾਨ, ਪੁਰਾਣੇ ਟਾਇਰਾਂ ਆਦਿ ਨੂੰ ਛੱਤ ਥੱਲੇ ਰੱਖਣਾ ਚਾਹੀਦਾ ਹੈ, ਪਾਣੀ ਦੀਆਂ ਟੈਂਕੀਆਂ ਨੂੰ ਢਕ ਕੇ ਰੱਖਣਾ ਚਾਹੀਦਾ ਹੈ ਤਾਂ ਜੋ ਮੱਛਰਾਂ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ l

ਡੇਂਗੂ ਤੋਂ ਬਚਣ ਲਈ ਸਭ ਤੋਂ ਵੱਧ ਕਾਰਗਰ ਹਥਿਆਰ ਇਸ ਸੰਬੰਧੀ ਜਾਗਰੂਕਤਾ ਹੋਣਾ ਹੈ। ਉਹਨਾ ਡੇਂਗੂ ਬੁਖਾਰ ਦੇ ਪਛਾਣ ਚਿੰਨ੍ਹਾਂ ਅਤੇ ਇਸ ਦੇ ਇਲਾਜ ਲਈ ਵਰਤੇ ਜਾਂਦੇ ਢੰਗਾਂ ਬਾਰੇ ਚਾਨਣਾ ਪਾਇਆ ਅਤੇ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਅਜੀਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਜੋ ਕਿ ਸਾਫ਼ ਅਤੇ ਖੜੇ ਪਾਣੀ ਵਿੱਚ ਹੁੰਦਾ ਹੈ l ਇਸ ਲਈ ਸਾਨੂੰ ਕਿੱਥੇ ਵੀ ਖੁੱਲ੍ਹੇ ਵਿੱਚ ਸਾਫ਼ ਪਾਣੀ ਖੜ੍ਹਾ ਨਹੀਂ ਰਹਿਣ ਦੇਣਾ ਕਿਓਂਕਿ ਇਹ ਮੱਛਰ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਮੱਛਰ ਰਾਤ ਅਤੇ ਸਵੇਰ ਵੇਲੇ ਕੱਟਦਾ ਹੈ । ਉਹਨਾਂ ਕਿਹਾ ਕਿ ਠੰਢ ਅਤੇ ਕਾਂਬੇ ਨਾਲ ਬੁਖਾਰ, ਤੇਜ ਬੁਖਾਰ ਅਤੇ ਸਿਰ ਦਰਦ ਹੋਣਾ, ਬੁਖਾਰ ਦੇ ਨਾਲ ਥਕਾਵਟ ਤੇ ਕਮਜੋਰੀ ਹੋਣਾ ਅਤੇ ਸਰੀਰ ਨੂੰ ਪਸੀਨਾ ਆਉਣਾ ਮਲੇਰੀਆ ਬੁਖਾਰ ਹੋਣ ਦੇ ਲੱਛਣ ਹੋ ਸਕਦੇ ਹਨ l ਉਨ੍ਹਾਂ ਨੇ ਕਿਹਾ ਕਿ ਕੱਪੜੇ ਅਜਿਹੇ ਪਹਿਨੋ ਕਿ ਸਰੀਰ ਪੂਰੀ ਤਰਾਂ ਢੱਕਿਆ ਰਹੇ ਤਾਂ ਕਿ ਮੱਛਰ ਕੱਟ ਨਾ ਸਕੇ । ਸੌਣ ਸਮੇਂ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰੋ । ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਾਡੀ ਸਭ ਦੀ ਜਿੰਮੇਵਾਰੀ ਹੈ ਕਿ ਹਫਤੇ ਦੇ ਹਰ ਸ਼ੁਕਰਵਾਰ ਨੂੰ ਕੂਲਰਾਂ ਗਮਲਿਆਂ ਫਰਿਜਾਂ ਦੀਆਂ ਟਰੇਆਂ ਆਦਿ ਨੂੰ ਸਾਫ ਕਰਕੇ ਸੁਕਾਉ ।

ਇਸ ਮੌਕੇ ਮੌਕੇ ਰਜਿੰਦਰ ਕੁਮਾਰ ਬੀ. ਈ. ਈ. ਜੰਡ ਸਾਹਿਬ ,ਗੁਰਮੀਤ ਸਿੰਘ ਹੈਲਥ ਸੁਪਰਵਾਈਜਰ,  ਸੁਰਜੀਤ ਸਿੰਘ, ਸੁਖਵਿੰਦਰ ਸਿੰਘ ਅਤੇ ਕੁੰਦਨ ਕੁਮਾਰ ਤੋਂ ਇਲਾਵਾ ਜਵਾਹਰ ਨਵੋਦਿਆ ਵਿਧਿਆਲਿਆ ਪਿੰਡ ਕਾਉਣੀ ਦੇ ਪ੍ਰਿੰਸੀਪਲ ਮੁਹੰਮਦ ਤਾਰੀਕ ਇਮਰਾਨ, ਵਾਈਸ ਪ੍ਰਿੰਸੀਪਲ ਰਸ਼ਮੀ ਸਿੰਘ ਅਤੇ ਸਟਾਫ ਨਰਸ ਬਲਵਿੰਦਰ ਕੌਰ ਤੇ ਚਨਪ੍ਰੀਤ ਸਿੰਘ ਸਮੇਤ ਸਮੂਹ ਸਟਾਫ ਵੀ ਹਾਜ਼ਰ ਸਨl

ਮੈਡਮ ਖੁਸ਼ਬੂ ਸਵਨਾ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜ ਕੇ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੰਦੇਸ਼
ਨਸ਼ਿਆਂ ਤੋਂ ਦੂਰ ਰਹਿਣ ਵਿੱਚ ਸਭ ਤੋਂ ਅਹਿਮ ਭੂਮਿਕਾ ਖੇਡਾਂ ਦੀ - ਖੁਸ਼ਬੂ ਸਵਨਾ

ਸਮਾਜ ਸੇਵੀ ਸੰਜੀਵ ਮਾਰਸ਼ਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਕਰ ਰਹੇ ਸ਼ਲਾਘਾਯੋਗ ਉਪਰਾਲੇ

ਫਾਜ਼ਿਲਕਾ 11 ਮਈ - ਐਮ.ਆਰ ਕਾਲਜ ਦੇ ਖੇਡ ਸਟੇਡੀਅਮ ਵਿਖੇ ਚੱਲ ਰਹੀ ਕ੍ਰਿਕਟ ਲੀਗ ਦੌਰਾਨ ਮੁੱਖ ਮਹਿਮਾਨ ਵਜੋਂ ਖੁਸ਼ੀ ਫਾਊਂਡੇਸ਼ਨ ਦੇ ਚੇਅਰਮੈਨ ਮੈਡਮ ਖੁਸ਼ਬੂ ਸਵਨਾ ਨੇ ਪਹੁੰਚ ਕੇ ਜਿੱਥੇ ਨੌਜਵਾਨਾਂ ਦਾ ਉਤਸਾਹ ਵਧਾਇਆ ਉੱਥੇ ਉਨਾ ਕਿਹਾ ਕਿ ਨਸ਼ਿਆ ਤੋਂ ਦੂਰ ਰਹਿਣ ਵਿੱਚ ਖੇਡਾਂ ਸਭ ਤੋਂ ਮੋਹਰੀ ਹਨ |

ਮੈਡਮ ਖੁਸ਼ਬੂ ਸਵਨਾ ਨੇ ਕਿਹਾ ਕਿ ਖੇਡਾਂ ਖੇਡਣ ਨਾਲ ਜਿੱਥੇ ਅਸੀਂ ਮਾੜੀ ਸੰਗਤ ਤੋਂ ਬਚਦੇ ਹਾਂ ਤੇ ਆਪਣੀ ਐਨਰਜੀ ਨੂੰ ਸਕਾਰਾਤਮਕ ਗਤੀਵਿਧੀਆਂ ਵੱਲ ਲਗਾਉਂਦੇ ਹਾਂ ਉੱਥੇ ਅਸੀਂ ਖੇਡਾਂ ਖੇਡ ਕੇ ਦੇਸ਼ ਦਾ ਨਾਮ ਰੋਸ਼ਨ ਕਰ ਸਕਦੇ ਹਾਂ| ਉਨ੍ਹਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨਸ਼ਿਆਂ ਤੋਂ ਦੂਰ ਰਹਿਣ ਲਈ ਖੇਡਾਂ ਵੱਲ ਆਪਣੇ ਆਪ ਨੂੰ ਜੋੜਨਾ ਚਾਹੀਦਾ ਹੈ| ਉਨਾਂ ਕਿਹਾ ਕਿ ਖੇਡਾਂ ਖੇਡਣ ਨਾਲ ਅਸੀਂ ਸਰੀਰਕ ਤੌਰ ਤੇ ਵੀ ਤੰਦਰੁਸਤ ਰਹਿੰਦੇ ਹਾਂ ਤੇ ਮਾਨਸਿਕ ਤੌਰ ਤੇ ਵੀ ਮਜਬੂਤ ਬਣਦੇ ਹਾਂ |

ਉਨਾਂ ਕਿਹਾ ਕਿ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਵੀ ਐਲਾਨ ਕੀਤਾ ਹੈ ਕਿ ਫਾਜ਼ਿਲਕਾ ਵਿਖੇ ਇੱਕ ਚੰਗਾ ਖੇਡ ਸਟੇਡੀਅਮ ਬਣਾਇਆ ਜਾਵੇਗਾ ਜਿਸ ਨਾਲ ਨੌਜਵਾਨ ਵਰਗ ਨੂੰ ਇਕ ਚੰਗਾ ਪਲੇਟਫਾਰਮ ਮਿਲੇਗਾ ਤੇ ਖੇਡਾਂ ਵਿਚ ਨਿਖਾਰ ਆਵੇਗਾ | ਉਨਾਂ ਸਮਾਜ ਸੇਵੀ ਸੰਜੀਵ ਮਾਰਸ਼ਲ ਦੀ ਵੀ ਤਾਰੀਫ ਕਰਦਿਆਂ ਕਿਹਾ ਕਿ ਨੌਜਵਾਨ ਪੀੜੀ ਦੇ ਭਵਿੱਖ ਨੂੰ ਸਿਰਜਣ ਅਤੇ ਖੇਡਾਂ ਵਿੱਚ ਅਗੇ ਲਿਜਾਉਣ ਲਈ ਸ਼ਲਾਘਾਯੋਗ ਪਹਿਲ ਕਦਮੀਆਂ ਕਰ ਰਹੇ ਹਨ |

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਠਿੰਡਾ-ਫ਼ਰੀਦਕੋਟ ਰੋਡ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ
ਕੋਟਕਪੂਰਾ, 11 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ  ਸ. ਕੁਲਤਾਰ ਸਿੰਘ ਸੰਧਵਾਂ ਨੇ ਗਿਆਨੀ ਜ਼ੈਲ ਸਿੰਘ ਮਾਰਕੀਟ ਕੋਟਕਪੂਰਾ ਵਿਖੇ ਬਠਿੰਡਾ-ਫ਼ਰੀਦਕੋਟ ਰੋਡ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਟਕਪੂਰਾ ਹਲਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਮਨਜ਼ੂਰ ਕਰਵਾਏ ਗਏ ਹਨ ਅਤੇ ਇੱਕ-ਇੱਕ ਵਾਅਦਾ ਜ਼ਮੀਨੀ ਪੱਧਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਸੰਧਵਾਂ ਤੋਂ ਨੈਸ਼ਨਲ ਹਾਈਵੇ ਓਕਸਬ੍ਰਿਜ ਸਕੂਲ ਤੱਕ 6 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲਾ ਇਹ ਪ੍ਰੋਜੈਕਟ ਇਲਾਕੇ ਦੀ ਆਵਾਜਾਈ ਨੂੰ ਨਵੀਂ ਦਿਸ਼ਾ ਦੇਵੇਗਾ ਅਤੇ ਲੋਕਾਂ ਨੂੰ ਲੰਮੇ ਸਮੇਂ ਤੋਂ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ।

ਉਨ੍ਹਾਂ ਕਿਹਾ ਕਿ ਬਠਿੰਡਾ-ਫ਼ਰੀਦਕੋਟ ਰੋਡ ਦੇ ਨਵੀਨੀਕਰਨ ਨਾਲ ਨਾ ਸਿਰਫ਼ ਆਵਾਜਾਈ ਸੁਖਾਲੀ ਹੋਵੇਗੀ, ਸਗੋਂ ਵਪਾਰ, ਸਿੱਖਿਆ ਅਤੇ ਸਿਹਤ ਸਹੂਲਤਾਂ ਤੱਕ ਲੋਕਾਂ ਦੀ ਪਹੁੰਚ ਵੀ ਹੋਰ ਬਿਹਤਰ ਬਣੇਗੀ। ਉਨ੍ਹਾਂ ਕਿਹਾ ਕਿ ਇਹ ਸੜਕ ਹਜ਼ਾਰਾਂ ਲੋਕਾਂ ਲਈ ਰੋਜ਼ਾਨਾ ਸਫ਼ਰ ਦਾ ਮੁੱਖ ਰਾਹ ਹੈ ਅਤੇ ਇਸ ਦੇ ਸੁਧਾਰ ਨਾਲ ਲੋਕਾਂ ਦਾ ਸਮਾਂ ਅਤੇ ਖਰਚ ਦੋਵੇਂ ਬਚਣਗੇ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕੋਟਕਪੂਰਾ ਸ਼ਹਿਰ ਅਤੇ ਪਿੰਡਾਂ ਦੀ ਕਾਇਆਕਲਪ ਲਈ ਵੱਖ-ਵੱਖ ਵਿਕਾਸ ਯੋਜਨਾਵਾਂ ਉੱਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਲੋਕ ਭਲਾਈ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਹਰ ਪੱਧਰ ’ਤੇ ਸੁਵਿਧਾਵਾਂ ਮਿਲ ਸਕਣ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਗੁੁਰਮੀਤ ਸਿੰਘ ਆਰੇਵਾਲਾ, ਅਨੰਤਦੀਪ ਸਿੰਘ ,ਰੋਮਾ ਬਰਾੜ, ਗੁਰਸੇਵਕ ਸਿੰਘ ਸੇਵਕ ਸੰਧੂ,  ਨਿਖਿਲ ਪੂਰੀ, ਸਿਮਰਜੀਤ ਸਿੰਘ ਐਮਸੀ ਕੋਟਕਪੂਰਾ, ਮਨਪ੍ਰੀਤ ਧਾਲੀਵਾਲ, ਡਾਕਟਰ ਵਿਸ਼ਵਦੀਪ ਗੋਇਲ, ਸੁਖਵੰਤ ਸਿੰਘ ਪੱਕਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ, ਪਾਰਟੀ ਵਰਕਰ, ਸਮਾਜਿਕ ਆਗੂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਸਬੰਧੀ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਫਾਜ਼ਿਲਕਾ ਦੌਰਾ
ਫ਼ਾਜ਼ਿਲਕਾ 9 ਮਈ 2026 : ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ<wbr> ਨੇੜੇ ਆਉਣ ਦੇ ਨਾਲ ਹੀ ਪੰਜਾਬ ਵਿੱਚ<wbr> ਰਾਜਨੀਤਿਕ ਗਤੀਵਿਧੀਆਂ ਤੇਜ਼ ਹੋ ਗਈ<wbr>ਆਂ ਹਨ।ਇਸ ਸਬੰਧ ਵਿੱਚ ਕੈਬਨਿਟ ਮੰ<wbr>ਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਫਾਜ਼ਿ<wbr>ਲਕਾ ਦਾ ਦੌਰਾ ਕੀਤਾ ਅਤੇ ਸਥਾਨਕ ਵਿ<wbr>ਧਾਇਕਾਂ ਅਤੇ ਸੀਨੀਅਰ ਪਾਰਟੀ ਆਗੂਆਂ <wbr>ਨਾਲ ਇੱਕ ਮਹੱਤਵਪੂਰਨ ਰਣਨੀਤਕ ਮੀਟਿੰ<wbr>ਗ ਕੀਤੀ। ਫਾਜ਼ਿਲਕਾ ਦੇ ਵਿਧਾਇਕ ਨਰਿੰ<wbr>ਦਰ ਪਾਲ ਸਿੰਘ ਸਵਨਾ, ਜਲਾਲਾਬਾਦ ਦੇ <wbr>ਵਿਧਾਇਕ ਜਗਦੀਪ ਕੰਬੋਜ ਗੋਲਡੀ, ਜ਼ਿ<wbr>ਲ੍ਹਾ ਪ੍ਰਧਾਨ ਉਪਕਾਰ ਜਾਖੜ, ਅਤੇ ਸੂ<wbr>ਬਾ ਸਕੱਤਰ ਅਤੇ ਪੰਜਾਬ ਵਪਾਰ ਕਮਿਸ਼ਨ<wbr> ਦੇ ਮੈਂਬਰ ਅਤੁਲ ਨਾਗਪਾਲ ਵੀ ਮੌਜੂਦ<wbr> ਸਨ।

ਮੀਟਿੰਗ ਮੁੱਖ ਤੌਰ 'ਤੇ ਫਾਜ਼ਿਲਕਾ ਜ਼ਿ<wbr>ਲ੍ਹੇ ਦੇ ਅੰਦਰ ਫਾਜ਼ਿਲਕਾ, ਜਲਾਲਾਬਾ<wbr>ਦ ਅਤੇ ਅਬੋਹਰ ਵਿੱਚ ਨਗਰ ਕੌਂਸਲਾਂ ਅ<wbr>ਤੇ ਨਗਰ ਪੰਚਾਇਤਾਂ ਲਈ ਪਾਰਟੀ ਦੀ ਜ਼<wbr>ਮੀਨੀ ਪੱਧਰ 'ਤੇ ਮੌਜੂਦਗੀ ਨੂੰ ਮਜ਼<wbr>ਬੂਤ ਕਰਨ ਅਤੇ ਉਮੀਦਵਾਰਾਂ ਦੀ ਚੋਣ ਕ<wbr>ਰਨ 'ਤੇ ਕੇਂਦ੍ਰਿਤ ਸੀ।

ਕੈਬਨਿਟ ਮੰਤਰੀ ਸ. ਖੁੱਡੀਆਂ ਮੀਟਿੰਗ ਦੌਰਾਨ ਆਤਮਵਿਸ਼ਵਾ<wbr>ਸ ਨਾਲ ਭਰੇ ਦਿਖਾਈ ਦਿੱਤੇ। ਮੀਡੀਆ ਅ<wbr>ਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿ<wbr>ਆਂ ਉਨ੍ਹਾਂ ਐਲਾਨ ਕੀਤਾ ਕਿ ਆਮ ਆਦਮੀ<wbr> ਪਾਰਟੀ ਆਉਣ ਵਾਲੀਆਂ ਨਗਰ ਕੌਂਸਲ ਚੋ<wbr>ਣਾਂ ਵਿੱਚ ਇਤਿਹਾਸਕ ਅਤੇ ਸ਼ਾਨਦਾਰ ਜਿੱ<wbr>ਤ ਪ੍ਰਾਪਤ ਕਰੇਗੀ। ਉਨ੍ਹਾਂ ਜ਼ੋਰ ਦੇ<wbr> ਕੇ ਕਿਹਾ ਕਿ ਸਰਕਾਰ ਦੀਆਂ ਲੋਕ-ਪੱ<wbr>ਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਕਾ<wbr>ਰਨ ਜਨਤਾ ਇੱਕ ਵਾਰ ਫਿਰ 'ਆਪ' ਵਿੱਚ <wbr>ਆਪਣਾ ਵਿਸ਼ਵਾਸ ਜਤਾਏਗੀ। ਇਸ ਮੌਕੇ ਮੰ<wbr>ਤਰੀ ਖੁਡੀਆ ਨੇ ਕਿਹਾ, "ਸਾਨੂੰ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਜਨਤਾ ਤੱਕ ਲੈ ਕੇ ਜਾਣਾ ਚਾਹੀਦਾ ਹੈ<wbr>। ਅਸੀਂ ਫਾਜ਼ਿਲਕਾ, ਅਬੋਹਰ ਅਤੇ ਜਲਾ<wbr>ਲਾਬਾਦ ਸਮੇਤ ਪੂਰੇ ਜ਼ਿਲ੍ਹੇ ਵਿੱਚ ਸਾ<wbr>ਫ਼-ਸੁਥਰਾ ਪ੍ਰਦਰਸ਼ਨ ਕਰਾਂਗੇ।"

ਇਸ ਮੀਟਿੰਗ ਵਿੱਚ ਸੰਗਠਨ ਦੀ ਤਾਕਤ ਦਾ ਪ੍ਰਦਰਸ਼ਨ ਕਰਨ ਲਈ ਸਮੁੱਚੀ ਜ਼ਿਲ੍<wbr>ਹਾ ਲੀਡਰਸ਼ਿਪ ਇੱਕਜੁੱਟ ਦਿਖਾਈ ਦਿੱ<wbr>ਤੀ।

ਫਰੀਦਕੋਟ ਵਿੱਚ ‘ਸੀਐਮ ਦੀ ਯੋਗਸ਼ਾਲਾ’ ਰਾਹੀਂ ਲੋਕਾਂ ਵਿੱਚ ਸਿਹਤ ਪ੍ਰਤੀ ਵੱਧ ਰਹੀ ਜਾਗਰੂਕਤਾ
ਫ਼ਰੀਦਕੋਟ, 8 ਮਈ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਲੋਕ ਭਲਾਈ ਮੁਹਿੰਮ ‘ਸੀਐਮ ਦੀ ਯੋਗਸ਼ਾਲਾ’ ਤਹਿਤ ਜ਼ਿਲ੍ਹੇ ਵਿੱਚ ਲੋਕ ਸਿਹਤ ਅਤੇ ਯੋਗ ਪ੍ਰਤੀ ਜਾਗਰੂਕ ਹੋ ਰਹੇ ਹਨ। ਇਹ ਮੁਹਿੰਮ ਲੋਕਾਂ ਨੂੰ ਸਿਹਤਮੰਦ ਅਤੇ ਤਣਾਅ-ਮੁਕਤ ਜੀਵਨ ਵੱਲ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਦਿੱਤੀ।

ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਵਾਰਡਾਂ, ਪਾਰਕਾਂ ਅਤੇ ਸਾਂਝੇ ਸਥਾਨਾਂ ‘ਤੇ ਨਿਯਮਿਤ ਤੌਰ ‘ਤੇ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਮੌਜੂਦਾ ਸਮੇਂ ਵਿੱਚ ਜ਼ਿਲ੍ਹੇ ਵਿੱਚ ਕੁੱਲ 219 ਯੋਗ ਕਲਾਸਾਂ ਸਫਲਤਾਪੂਰਵਕ ਚੱਲ ਰਹੀਆਂ ਹਨ, ਜਿਨ੍ਹਾਂ ਵਿੱਚ ਹਰ ਰੋਜ਼ ਵੱਡੀ ਗਿਣਤੀ ਵਿੱਚ ਮਹਿਲਾਵਾਂ, ਨੌਜਵਾਨਾਂ, ਬਜ਼ੁਰਗਾਂ ਅਤੇ ਵਿਦਿਆਰਥੀਆਂ ਵੱਲੋਂ ਭਾਗ ਲਿਆ ਜਾ ਰਿਹਾ ਹੈ।

ਇਨ੍ਹਾਂ ਕਲਾਸਾਂ ਵਿੱਚ ਯੋਗ ਟਰੇਨਰਾਂ ਵੱਲੋਂ ਯੋਗ ਆਸਨ, ਪ੍ਰਾਣਾਯਾਮ ਅਤੇ ਧਿਆਨ ਦੇ ਨਾਲ-ਨਾਲ ਸਿਹਤਮੰਦ ਜੀਵਨ ਸ਼ੈਲੀ ਅਤੇ ਤਣਾਅ ਪ੍ਰਬੰਧਨ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਨਿਯਮਿਤ ਯੋਗ ਅਭਿਆਸ ਨਾਲ ਲੋਕ ਸਰੀਰਕ ਅਤੇ ਮਾਨਸਿਕ ਤੌਰ ‘ਤੇ ਆਪਣੇ ਆਪ ਨੂੰ ਹੋਰ ਮਜ਼ਬੂਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 219 ਕਲਾਸਾਂ ਦਾ ਸਫਲਤਾਪੂਰਵਕ ਚੱਲਣਾ ਅਤੇ ਲੋਕਾਂ ਦੀ ਵੱਡੀ ਭਾਗੀਦਾਰੀ ਇਹ ਦਰਸਾਉਂਦੀ ਹੈ ਕਿ ਲੋਕ ਆਪਣੇ ਸਿਹਤ ਪ੍ਰਤੀ ਗੰਭੀਰ ਹੋ ਰਹੇ ਹਨ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜਲੇ ਯੋਗ ਕੇਂਦਰ ਨਾਲ ਜੁੜ ਕੇ ਨਿਯਮਿਤ ਯੋਗ ਕਰਨ ਅਤੇ ਸਿਹਤਮੰਦ ਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ।

ਜ਼ਿਲ੍ਹਾ ਕੁਆਰਡੀਨੇਟਰ ਯੋਗਾ ਨੇਹਾ ਨੇ ਦੱਸਿਆ ਕਿ ਇਨ੍ਹਾਂ ਯੋਗ ਕਲਾਸਾਂ ਨਾਲ ਲੋਕਾਂ ਨੂੰ ਸਰਵਾਈਕਲ, ਬੈਕਪੇਨ, ਗੋਡਿਆਂ ਦਾ ਦਰਦ, ਸ਼ੁਗਰ, ਮਾਨਸਿਕ ਤਨਾਅ, ਸਾਈਟਿਕਾ, ਮੋਟਾਪਾ, ਮਾਈਗਰੇਨ, ਥਾਈਰਾਈਡ ਆਦਿ ਰੋਗਾਂ ਤੋਂ ਲਾਭ ਮਿਲਿਆ ਹੈ। ਉਨ੍ਹਾਂ  ਦੱਸਿਆ ਕਿ ਮਾਤਾ ਪਰਸੀਨੀ ਕੌਰ ਪਾਰਕ ਜੈਤੋ, ਰੇਲਵੇ ਸਟੇਸ਼ਨ ਜੈਤੋ, ਹਰਿੰਦਰਾ ਨਗਰ ਫਰੀਦਕੋਟ, ਅਮਨ ਨਗਰ, ਪਿੰਡ ਸ਼ੇਰ ਸਿੰਘ ਵਾਲਾ ਤੇ ਸਰਕਾਰੀ ਕੰਨਿਆ ਸਕੂਲ ਫਰੀਦਕੋਟ ਵਿਖੇ ਸਫਲਤਾਪੂਰਵਕ ਯੋਗ ਕਲਾਸਾਂ ਜਾਰੀ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆ ਨੂੰ ਅਪੀਲ ਕੀਤੀ ਕਿ ਉਹ ਜ਼ਿਲੇ ਵਿਚ ਚੱਲ ਰਹੀਆਂ ਇੰਨ੍ਹਾ ਯੋਗ ਕਲਾਸਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਉਨ੍ਹਾਂ ਕਿਹਾ ਕਿ ਯੋਗਾ ਸਿਖਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ 76694-00500 ਸਥਾਪਿਤ ਕੀਤਾ ਹੈ, ਜਿਸ ਤੇ ਮੁਫਤ ਯੋਗ ਕਲਾਸਾਂ ਆਪਣੇ ਮੁਹੱਲੇ ਵਿੱਚ ਲਗਾਉਣ ਲਈ ਲੋਕ ਮਿਸ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ cmdiyogsala.punjab.gov.in ਤੇ ਵੀ ਪੰਜੀਕਰਨ ਕੀਤਾ ਜਾ ਸਕਦਾ ਹੈ। ਜੇਕਰ 25 ਲੋਕਾਂ ਦਾ ਸਮੂਹ ਹੋਵੇ ਤਾਂ ਉਹ ਆਪਣੇ ਮੁਹੱਲੇ ਜਾਂ ਕਿਸੇ ਵੀ ਕਾਲੋਨੀ ਵਿੱਚ ਯੋਗ ਕਰਨ ਦੇ ਲਈ ਮੁਫਤ ਯੋਗ ਕਲਾਸਾਂ ਲੈਣ ਲਈ ਫੋਨ ਨੰਬਰ ਤੇ ਮਿਸ ਕਾਲ ਦੇ ਸਕਦੇ ਹਨ।